ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥
Listen now
Description
Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯। SORAT’H, NINTH MEHL: In this world, I
More Episodes
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ:...
Published 05/06/24
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ...
Published 05/05/24