Nov 23 | 2024 | Hukamnama Sahib | ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉ
Listen now
Description
 ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧। ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥  ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥  ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨। ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿ
More Episodes
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ...
Published 11/24/24
Published 11/24/24
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ...
Published 11/22/24