[10]. "ਤੁਸੀਂ ਮੇਰੇ ਲਈ ਬਹੁਤ ਵੱਡੇ ਹੋ" - ਪੰਜਾਬੀ ਖੁਸ਼ਖਬਰੀ ਗੀਤ(Tu Bade Main Ghatu).3gp
Description
[10]. Punjabi Gospel Song - "You're Too Big for Me".3gp / 3gp."أغنية الإنجيل البنجابية - "أنت أيضا كبير ل أنا//੧ ਕੁਰਿੰਥੀਆਂ -- ਕਾਂਡ 151. ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ ਖਬਰੀ ਚਿਤਾਰਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ ਜਿਹ ਨੂੰ ਤੁਸਾਂ ਕਬੂਲ ਵੀ ਕੀਤਾ ਅਰ ਜਿਹ ਦੇ ਉੱਤੇ ਤੁਸੀਂ ਖਲੋਤੇ ਵੀ ਹੋ।2 ਅਤੇ ਜਿਹ ਦੇ ਰਾਹੀਂ ਤੁਸੀਂ ਬਚ ਵੀ ਜਾਂਦੇ ਹੋ, ਜੇ ਤੁਸੀਂ ਉਸ ਇੰਜੀਲੀ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜੀ ਰੱਖੋ, ਨਹੀਂ ਤਾਂ ਤੁਹਾਡਾ ਪਤੀਜਣਾ ਐਵੇਂ ਗਿਆ।3 ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪਰਾਪਤ ਵੀ ਹੋਈ ਜੋ ਮਸੀਹ ਪੁਸਤਕਾਂ ਦੇ ਅਨੁਸਾਰ ਸਾਡਿਆਂ ਪਾਪਾਂ ਦੇ ਕਾਰਨ ਮੋਇਆ।4 ਅਤੇ ਇਹ ਕਿ ਦੱਬਿਆ ਗਿਆ ਅਤੇ ਇਹ ਕਿ ਪੁਸਤਕਾਂ ਦੇ ਅਨੁਸਾਰ ਤੀਜੇ ਦਿਹਾੜੇ ਜੀ ਉੱਠਿਆ।5 ਅਤੇ ਇਹ ਜੋ ਕੇਫ਼ਾਸ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ।6 ਅਤੇ ਮਗਰੋਂ ਕੁਝ ਉੱਪਰ ਪੰਜ ਸੌ ਭਾਈਆਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਓਹਨਾਂ ਵਿੱਚੋਂ ਬਹੁਤੇ ਅਜੇ ਜੀਉਂਦੇ ਹਨ ਪਰ ਕਈ ਸੌਂ ਗਏ।7 ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ।8 ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮ ਨੂੰ।9 ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ ਅਤੇ ਰਸੂਲ ਸਦਾਉਣ ਦੇ ਜੋਗ ਨਹੀਂ ਇਸ ਲਈ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ।10 ਪਰ ਮੈਂ ਜੋ ਕੁਝ ਹਾਂ ਪਰਮੇਸ਼ੁਰ ਦੀ ਕਿਰਪਾ ਹੀ ਨਾਲ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।11 ਉਪਰੰਤ ਭਾਵੇਂ ਓਹ ਭਾਵੇਂ ਅਸੀਂ ਇਉਂ ਪਰਚਾਰ ਕਰਦੇ ਹਾਂ ਅਤੇ ਇਉਂ ਤੁਸਾਂ ਨਿਹਚਾ ਕੀਤੀ।